ਉੜੀਸਾ ਸਰਕਾਰ ਨੇ ਰਾਜ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮਹਿੰਗਾਈ ਭੱਤੇ (DA) ਵਿੱਚ 2 ਪ੍ਰਤੀਸ਼ਤ ਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਮੋਹਨ ਚਰਨ ਮਾਝੀ ਦੀ ਅਗਵਾਈ ਵਿੱਚ ਅੱਜ (ਸ਼ੁੱਕਰਵਾਰ) ਨੂੰ ਲਿਆ ਗਿਆ।
Odisha DA Hike: ਉੜੀਸਾ ਸਰਕਾਰ ਨੇ ਰਾਜ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ ਦਿੰਦੇ ਹੋਏ ਮਹਿੰਗਾਈ ਭੱਤੇ (DA) ਵਿੱਚ 2 ਪ੍ਰਤੀਸ਼ਤ ਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਸ਼ੁੱਕਰਵਾਰ ਨੂੰ ਇਹ ਘੋਸ਼ਣਾ ਕਰਦਿਆਂ ਸਪੱਸ਼ਟ ਕੀਤਾ ਕਿ ਨਵਾਂ DA ਹੁਣ 53% ਤੋਂ ਵੱਧ ਕੇ 55% ਹੋ ਜਾਵੇਗਾ। ਇਸ ਸੋਧ ਨੂੰ 1 ਜਨਵਰੀ 2025 ਤੋਂ ਪਿੱਛਲੇ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ, ਜਦੋਂ ਕਿ ਵਧਿਆ ਹੋਇਆ ਭੁਗਤਾਨ ਅਪ੍ਰੈਲ ਮਹੀਨੇ ਦੀ ਤਨਖਾਹ ਵਿੱਚ ਜੋੜਿਆ ਜਾਵੇਗਾ।
ਪੈਨਸ਼ਨਰਾਂ ਨੂੰ ਵੀ ਮਿਲਿਆ ਲਾਭ
ਸਰਕਾਰ ਨੇ ਪੈਨਸ਼ਨਰਾਂ ਦੇ ਮਹਿੰਗਾਈ ਰਾਹਤ ਭੱਤੇ (TI) ਵਿੱਚ ਵੀ ਇਸੇ ਤਰ੍ਹਾਂ 2% ਦਾ ਵਾਧਾ ਕੀਤਾ ਹੈ। ਇਸ ਫੈਸਲੇ ਨਾਲ ਲਗਭਗ 8.5 ਲੱਖ ਲਾਭਪਾਤਰੀ, ਜਿਨ੍ਹਾਂ ਵਿੱਚ ਮੌਜੂਦਾ ਮੁਲਾਜ਼ਮ ਅਤੇ ਰਿਟਾਇਰਡ ਪੈਨਸ਼ਨਰ ਸ਼ਾਮਲ ਹਨ, ਲਾਭ ਪ੍ਰਾਪਤ ਹੋਣਗੇ। ਇਹ ਕਦਮ ਸਰਕਾਰ ਦੇ ਵੱਡੀ ਉਮਰ ਦੇ ਨਾਗਰਿਕਾਂ ਅਤੇ ਸੇਵਾ ਵਿੱਚ ਲੱਗੇ ਮੁਲਾਜ਼ਮਾਂ ਦੀ ਆਰਥਿਕ ਸਥਿਰਤਾ ਨੂੰ ਯਕੀਨੀ ਬਣਾਉਣ ਦੇ ਇਰਾਦੇ ਨੂੰ ਦਰਸਾਉਂਦਾ ਹੈ।
ਉੜੀਸਾ ਸਰਕਾਰ ਨੇ ਇਹ ਫੈਸਲਾ ਮੌਜੂਦਾ ਆਰਥਿਕ ਹਾਲਾਤ ਅਤੇ ਮਹਿੰਗਾਈ ਦਰ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ। ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਖਰੀਦ ਸ਼ਕਤੀ ਪ੍ਰਭਾਵਿਤ ਹੋ ਰਹੀ ਸੀ, ਜਿਸ ਨੂੰ ਦੇਖਦੇ ਹੋਏ ਇਹ ਰਾਹਤ ਭਰਿਆ ਫੈਸਲਾ ਲਿਆ ਗਿਆ ਹੈ।
ਮੁਲਾਜ਼ਮ ਜਥੇਬੰਦੀਆਂ ਨੇ ਜਤਾਇਆ ਸ਼ੁਕਰਾਨਾ
ਰਾਜ ਸਰਕਾਰ ਦੀ ਇਸ ਘੋਸ਼ਣਾ ਦਾ ਮੁਲਾਜ਼ਮ ਜਥੇਬੰਦੀਆਂ ਨੇ ਸੁਆਗਤ ਕੀਤਾ ਹੈ। ਕਈ ਯੂਨੀਅਨਾਂ ਨੇ ਇਸਨੂੰ ਇੱਕ ਸਕਾਰਾਤਮਕ ਅਤੇ ਸੰਵੇਦਨਸ਼ੀਲ ਫੈਸਲਾ ਦੱਸਦਿਆਂ ਕਿਹਾ ਹੈ ਕਿ ਇਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਆਰਥਿਕ ਰਾਹਤ ਮਿਲੇਗੀ ਅਤੇ ਰਾਜ ਸਰਕਾਰ ਦੀ ਜਨਹਿਤ ਵਿੱਚ ਵਚਨਬੱਧਤਾ ਵੀ ਪ੍ਰਗਟ ਹੁੰਦੀ ਹੈ। DA ਵਿੱਚ ਇਹ ਵਾਧਾ ਇਸ ਸਮੇਂ ਕੀਤਾ ਗਿਆ ਹੈ ਜਦੋਂ ਦੇਸ਼ ਭਰ ਵਿੱਚ ਮਹਿੰਗਾਈ ਦਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਮਹਿੰਗਾਈ ਹੋਰ ਵਧਦੀ ਹੈ, ਤਾਂ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤ ਵਿੱਚ ਹੋਰ ਵੀ ਕਦਮ ਚੁੱਕ ਸਕਦੀ ਹੈ।