ਉਨ੍ਹਾਂ ਵੀਡੀਓ ਸਾਂਝਾ ਕਰਦਿਆਂ ਲਿਖਿਆ, ‘ਦੋਸਤੋ, ਮੇਰਾ ਬੌਬ (ਬੌਬੀ ਦਿਓਲ) ਕੁਝ ਵਧੀਆ ਕਿਰਦਾਰਾਂ ਦੀ ਤਿਆਰੀ ਕਰ ਰਿਹਾ ਹੈ।’
ਬੌਬੀ ਦੇਓਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਸੰਦੀਪ ਰੈੱਡੀ ਵਾਂਗਾ ਦੀ ਫ਼ਿਲਮ 'ਐਨੀਮਲ' ਅਤੇ ਅਨਿਲ ਸ਼ਰਮਾ ਦੁਆਰਾ ਨਿਰਦੇਸ਼ਤ 'ਅਪਨੇ 2' ਵਿੱਚ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਉਹ 'ਆਸ਼ਰਮ' ਵੈੱਬ ਸੀਰੀਜ਼ ਵਿੱਚ ਬਾਬਾ ਨਿਰਾਲਾ ਦੇ ਕਿਰਦਾਰ ਵਿੱਚ ਨਜ਼ਰ ਆਏ ਸਨ।
ਧਰਮਿੰਦਰ ਦੇ ਵਰਕਫਰੰਟ ਬਾਰੇ ਗੱਲ ਕਰੀਏ ਤਾਂ ਉਹ ਕਾਫ਼ੀ ਸਾਲਾਂ ਤੋਂ ਇੰਡਸਟਰੀ ਤੋਂ ਦੂਰ ਰਹੇ ਹਨ। ਪਰ 87 ਸਾਲ ਦੀ ਉਮਰ ਵਿੱਚ ਉਹ ਇੱਕ ਵਾਰ ਫਿਰ ਵਾਪਸੀ ਕਰਨ ਜਾ ਰਹੇ ਹਨ। ਜਲਦੀ ਹੀ ਉਹ ਅਦਾਕਾਰ ਕਰਨ ਜੌਹਰ ਦੁਆਰਾ ਨਿਰਦੇਸ਼ਿਤ ਫ਼ਿਲਮ "ਰਾਕੀ ਔਰ ਰਾਣੀ ਕੀ ਪ੍ਰੇਮ ਕਹਾਣੀ" ਵਿੱਚ ਨਜ਼ਰ ਆਉਣਗੇ।
ਬਾਲੀਵੁੱਡ ਅਦਾਕਾਰ ਧਰਮਿੰਦਰ ਨੇ ਹਾਲ ਹੀ ਵਿੱਚ ਆਪਣੇ ਪੁੱਤਰ ਬੌਬੀ ਦਿਓਲ ਦਾ ਇੱਕ ਵਰਕਆਊਟ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝਾ ਕੀਤਾ ਹੈ, ਜਿਸ ਵਿੱਚ ਬੌਬੀ ਜਿਮ ਵਿੱਚ ਇੰਟੈਂਸ ਵਰਕਆਊਟ ਕਰਦੇ ਹੋਏ ਨਜ਼ਰ ਆ ਰਹੇ ਹਨ।