ਕਈ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਆਪਣੇ ਪਰਿਵਾਰਾਂ ਅਤੇ ਦੋਸਤਾਂ ਦੀ ਸੁਰੱਖਿਆ ਬਾਰੇ ਚਿੰਤਾ ਹੈ। ਰਾਜ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਐਤਵਾਰ ਨੂੰ ਖ਼ਾਲਿਸਤਾਨੀਆਂ ਨੇ ਇੱਥੇ ਪ੍ਰਦਰਸ਼ਨ ਦੌਰਾਨ ਤੋੜ-ਫੋੜ ਕੀਤੀ ਸੀ ਅਤੇ ਤਿਰੰਗਾ ਲਾਹ ਦਿੱਤਾ ਸੀ। ਐਤਵਾਰ ਦੀ ਘਟਨਾ ਉੱਤੇ ਭਾਰਤ ਨੇ ਸਖ਼ਤ ਵਿਰੋਧ ਪ੍ਰਗਟ ਕੀਤਾ ਸੀ।
ਬਰਤਾਨੀਆ ਦੇ ਵਿਦੇਸ਼ ਮੰਤਰੀ ਜੇਮਜ਼ ਕਲੇਵਰਲੀ ਨੇ ਕਿਹਾ ਹੈ ਕਿ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਸਟਾਫ਼ ਉੱਤੇ ਹੋਏ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ।
ਖਾਲਿਸਤਾਨੀ ਸਮਰਥਕਾਂ ਨੂੰ ਦਿੱਤਾ ਜਵਾਬ; ਲੰਡਨ ਪੁਲਿਸ ਨੇ ਰੋਕਿਆ ਤਾਂ ਪ੍ਰਦਰਸ਼ਨਕਾਰੀਆਂ ਨੇ ਸਿਆਹੀ-ਅੰਡੇ ਸੁੱਟੇ।